ਤ੍ਰਿਪਤ ਬਾਜਵਾ ਅਤੇ ਰੰਧਾਵਾ ਦੀ ਚਿੱਠੀ ਦਾ ਮੁੱਖ ਮੰਤਰੀ ਕੈਪਟਨ ਨੇ ਦਿੱਤਾ ਮੋੜਵਾਂ ਜਵਾਬ
January 19, 2038
live-punjabi-tv

lpnews /

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਿਮ ਫੈਸਲਾ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵਿਚਾਰਨ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਵਲੋਂ ਇਸ ਸਬੰਧੀ ਕੀਤੀ ਮੰਗ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਨੇ ਅਜਿਹਾ ਹੀ ਮੰਗ ਪੱਤਰ ਬੀਤੇ ਮਹੀਨੇ ਇਕ ਹੋਰ ਕਾਂਗਰਸੀ ਨੇਤਾ ਪਾਸੋਂ ਪ੍ਰਾਪਤ ਕੀਤਾ ਸੀ ਅਤੇ ਉਹ ਮਾਮਲੇ ਨੂੰ ਵਿਚਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਮੀਡੀਆ ਵਿਚ ਕੁਝ ਰਿਪੋਰਟਾਂ ਵੀ ਇਹ ਦਰਸਾਉਂਦੀਆਂ ਹਨ ਕਿ ਬਟਾਲਾ ਦੇ ਵਾਸੀਆਂ ਨੇ ਵੀ ਜਨਤਕ ਤੌਰ ਉਤੇ ਆਪਣੇ ਖੇਤਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।

ਮੰਤਰੀਆਂ ਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਜੇਕਰ ਉਹ ਮੇਰੇ ਕੋਲ ਆਏ ਹੁੰਦੇ ਅਤੇ ਇਸ ਬਾਰੇ ਗੱਲ ਕੀਤੀ ਹੁੰਦੀ ਤਾਂ ਮੈਂ ਉਨ੍ਹਾਂ ਨੂੰ ਦੱਸ ਦੇਣਾ ਸੀ ਕਿ ਮੈਂ ਇਸ ਮਾਮਲੇ ਨੂੰ ਪਹਿਲਾਂ ਹੀ ਵਿਚਾਰ ਰਿਹਾ ਹਾਂ ਅਤੇ ਇਸ ਸਬੰਧ ਵਿਚ ਉਨ੍ਹਾਂ ਨਾਲ ਸਲਾਹ-ਮਸ਼ਵਰਾ ਵੀ ਕਰ ਲੈਂਦਾ।”

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿਚ ਸਾਰੇ ਇਤਿਹਾਸਕ ਸ਼ਹਿਰਾਂ ਅਤੇ ਥਾਵਾਂ ਖਾਸ ਕਰਕੇ ਜਿਹੜੀਆਂ ਕਿਸੇ ਵੀ ਤਰ੍ਹਾਂ ਗੁਰੂ ਸਾਹਿਬਾਨ ਨਾਲ ਸਬੰਧਤ ਹੋਣ, ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਸੰਭਾਵਨਾਵਾਂ ਤਲਾਸ਼ਣ ਵਾਸਤੇ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਇਹ ਯਕੀਨੀ ਬਣਾਉਣ ਲਈ ਸਭ ਕੁਝ ਕਰਨਗੇ ਜਿਸ ਨਾਲ ਬਟਾਲੇ ਨੂੰ ਉਸ ਦਾ ਬਣਦਾ ਹੱਕ ਮਿਲ ਸਕੇ।

Live punjabi tv

Recommended Posts